ਆਸਾਰਾਮ ਬਾਪੂ ਆਉਣਗੇ ਜੇਲ੍ਹ ਤੋਂ ਬਾਹਰ, ਜਾਣੋ ਕਿਸ ਆਧਾਰ ‘ਤੇ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

18

ਬਲਾਤਕਾਰ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਬਾਪੂ ਨੂੰ ਮੰਗਲਵਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਦੇਸ਼ ਦੀ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਮੈਡੀਕਲ ਆਧਾਰ ‘ਤੇ ਬਾਹਰ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੂੰ ਜ਼ਮਾਨਤ ਦੀਆਂ ਸਖ਼ਤ ਸ਼ਰਤਾਂ ਦਾ ਪਾਲਣ ਕਰਨਾ ਹੋਵੇਗਾ। ਆਸਾਰਾਮ ਜ਼ਮਾਨਤ ਦੌਰਾਨ ਉਹ ਕਿਸੇ ਨੂੰ ਵੀ ਨਹੀਂ ਮਿਲ ਸਕਦੇ। ਆਸਾਰਾਮ ਨੂੰ 31 ਮਾਰਚ ਤੱਕ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ।

ਆਸਾਰਾਮ ਨੂੰ ਦੋ ਮਾਮਲਿਆਂ ਵਿੱਚ ਸਜ਼ਾ ਹੋਈ ਸੀ। ਜੋਧਪੁਰ ਦੀ ਅਦਾਲਤ ਵਿੱਚ ਦਾਇਰ ਕੇਸ ਮੁਤਾਬਕ ਆਸਾਰਾਮ ਨੂੰ ਜੋਧਪੁਰ ਪੁਲਿਸ ਨੇ ਸਾਲ 2013 ਵਿੱਚ ਇੰਦੌਰ ਸਥਿਤ ਆਸ਼ਰਮ ਤੋਂ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਆਸਾਰਾਮ ਜੇਲ੍ਹ ਵਿੱਚ ਸੀ। ਪੰਜ ਸਾਲ ਦੀ ਲੰਬੀ ਸੁਣਵਾਈ ਤੋਂ ਬਾਅਦ 25 ਅਪ੍ਰੈਲ 2018 ਨੂੰ ਅਦਾਲਤ ਨੇ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਇਸ ਤੋਂ ਇਲਾਵਾ ਦੂਜਾ ਮਾਮਲਾ ਗੁਜਰਾਤ ਦੀ ਗਾਂਧੀਨਗਰ ਅਦਾਲਤ ਦਾ ਹੈ।

ਗੁਜਰਾਤ ਦੇ ਗਾਂਧੀਨਗਰ ਸਥਿਤ ਆਸ਼ਰਮ ਦੀ ਇੱਕ ਔਰਤ ਵੱਲੋਂ ਆਸਾਰਾਮ ਖ਼ਿਲਾਫ਼ ਬਲਾਤਕਾਰ ਦਾ ਕੇਸ ਦਰਜ ਕਰਵਾਇਆ ਗਿਆ ਸੀ। 31 ਜਨਵਰੀ 2023 ਨੂੰ ਅਦਾਲਤ ਨੇ ਇਸ ਮਾਮਲੇ ਵਿੱਚ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।