ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

17

ਲੁਧਿਆਣਾ :ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰੂ ਤੇਗ਼ ਬਹਾਦਰ ਨਗਰ, ਗਲੀ ਨੰਬਰ 2, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਸਾਹਿਬ-ਏ-ਕਮਾਲ, ਦੁਸ਼ਟ ਦਮਨ, ਸਰਬੰਸਦਾਨੀ, ਅੰਮ੍ਰਿਤ ਦੇ ਦਾਤੇ, ਪੰਥ ਦੇ ਵਾਲੀ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਅਖੰਡ-ਪਾਠ ਸਾਹਿਬ ਦਾ ਭੋਗ ਪਾਇਆ ਗਿਆ ਉਪਰੰਤ ਵਿਸ਼ੇਸ਼ ਦੀਵਾਨ ਵਿੱਚ ਨਿੱਕੇ-ਨਿੱਕੇ ਬੱਚਿਆਂ, ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਦਲਬੀਰ ਸਿੰਘ ਨੇ ਗੁਰਬਾਣੀ ਦੇ ਰਸ- ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਅਰਵਿੰਦਰ ਸਿੰਘ ਜੀ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੇ ਵਿਸਥਾਰ ਸਹਿਤ ਚਾਨਣਾ ਪਾਇਆ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਪ੍ਰਧਾਨ ਕਰਨੈਲ ਸਿੰਘ, ਸੀਨੀਅਰ ਮੀਤ   ਪ੍ਰਧਾਨ ਗੁਰਮੀਤ ਸਿੰਘ, ਖ਼ਜ਼ਾਨਚੀ ਸੁਰਜੀਤ  ਸਿੰਘ ਖੁਰਾਣਾ, ਮਨਜੀਤ ਸਿੰਘ, ਸੁਰਿੰਦਰ ਸਿੰਘ, ਸਵਰਨ ਸਿੰਘ, ਰਣਜੀਤ ਸਿੰਘ, ਪਲਵਿੰਦਰ ਸਿੰਘ, ਗੁਰਮੀਤ ਸਿੰਘ ਮੁੰਡੀਆਂ ਕੌਂਸਲਰ ਅਤੇ ਵੱਡੀ ਤਾਦਾਦ ਵਿੱਚ ਸੰਗਤਾਂ ਹਾਜ਼ਰ ਸਨ।