ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਤੋੜਿਆ ਮਰਨ ਵਰਤ

36

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ਤੋੜ ਦਿੱਤਾ ਹੈ। ਉਨ੍ਹਾਂ ਨੇ 131 ਦਿਨਾਂ ਬਾਅਦ ਮਰਨ ਵਰਤ ਖਤਮ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਨੇ ਫ਼ਤਹਿਗੜ੍ਹ ਸਾਹਿਬ ਦੀ ਧਰਤੀ ‘ਤੇ ਮਰਨ ਵਰਤ ਖਤਮ ਕੀਤਾ ਹੈ। ਦੱਸ ਦੇਈਏ ਕਿ ਜਗਜੀਤ ਸਿੰਘ ਡੱਲੇਵਾਲ 26 ਨਵੰਬਰ 2024 ਤੋਂ ਮਰਨ ਵਰਤ ‘ਤੇ ਬੈਠੇ ਸਨ।

ਮਰਨ ਵਰਤ ਖ਼ਤਮ ਕਰਦੇ ਹੀ ਉਨ੍ਹਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਮੰਗਾਂ ਲਈ ਅੰਦੋਲਨ ਜਾਰੀ ਰਹੇਗਾ। ਡੱਲੇਵਾਲ ਨੇ ਆਖਿਆ ਕਿ MSP ਲਈ ਲੜਾਈ ਜਾਰੀ ਰਹੇਗੀ।