ਡੀ.ਆਈ.ਜੀ ਫ਼ਿਰੋਜ਼ਪੁਰ ਰੇਂਜ ਵੱਲੋਂ ਨਸ਼ਿਆਂ ਵਿਰੁੱਧ ਸੁਨੇਹਾ ਦਿੰਦਾ ਜਾਗਰੂਕਤਾ ਬੈਨਰ ਜਾਰੀ ਕੀਤਾ

14

3 ਜਨਵਰੀ – ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਵੱਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਨਾ ਦੇ ਉਦੇਸ਼ ਨਾਲ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਪਹਿਲਕਦਮੀ ਕਰਦਿਆਂ ਸਮਾਜ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵਿਵੇਕਾਨੰਦ ਵਰਲਡ ਸਕੂਲ ਫ਼ਿਰੋਜ਼ਪੁਰ ਵਿਖੇ ਨਸ਼ਿਆਂ ਵਿਰੁੱਧ ਸੁਨੇਹਾ ਦਿੰਦਾਂ ਜਾਗਰੂਕਤਾ ਬੈਨਰ ਜਾਰੀ ਕੀਤਾ ਗਿਆ। ਬੈਨਰ ਜਾਰੀ ਕਰਨ ਦੀ ਰਸਮ ਡੀਆਈਜੀ ਫ਼ਿਰੋਜ਼ਪੁਰ ਰੇਂਜ ਰੰਜੀਤ ਸਿੰਘ ਢਿੱਲੋਂ ਅਤੇ ਐੱਸਐੱਸਪੀ ਸੋਮਿਆ ਮਿਸ਼ਰਾ ਵੱਲੋਂ ਨਿਭਾਈ ਗਈ। ਇਸ ਮੌਕੇ ਚੈਅਰਮੈਨ ਵਿਵੇਕਾਨੰਦ ਵਰਲਡ ਸਕੂਲ ਗੌਰਵ ਸਾਗਰ ਭਾਸਕਰ, ਸਿਹਤ ਵਿਭਾਗ ਤੋਂ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਵੀ ਮੌਜ਼ੂਦ ਸਨ। ਜਾਗਰੂਕਤਾ ਬੈਨਰ ਜਾਰੀ ਕਰਨ ਮੌਕੇ ਡੀਆਈਜੀ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਤੇ ਸਮਾਜਿਕ ਤਾਣੇ ਬਾਣੇ ਦੀ ਮਜ਼ਬੂਤੀ ਇਸ ਗਲ ਤੇ ਨਿਰਭਰ ਕਰਦੀ ਹੈ ਕਿ ਉਸ ਦੇਸ਼ ਦੀ ਨੌਜਵਾਨ ਪੀੜੀ ਆਪਣੇ ਦੇਸ਼ ਤੇ ਸਮਾਜ ਲਈ ਕੀ ਭੂਮਿਕਾ ਨਿਭਾ ਰਹੀ ਹੈ ਪਰ ਜੇਕਰ ਨੌਜਵਾਨ ਪੀੜੀ ਹੀ ਗ਼ਲਤ ਆਦਤਾਂ ਦੇ ਰਾਹੇ ਪੈ ਤਿੱਲ—ਤਿੱਲ ਕਰਕੇ ਆਪਣੀ ਜ਼ਿੰਦਗੀ ਖਰਾਬ ਕਰੇਗੀ ਤਾਂ ਉਸ਼ ਦੇਸ਼ ਤੇ ਸਮਾਜ ਦੇ ਸਾਰੇ ਵਰਗਾਂ ਨੂੰ ਸੁਚੇਤ ਹੋ ਨਸ਼ਿਆ ਖਿਲਾਫ ਮੁਹਿੰਮ ਵਿਢਣ ਦੀ ਲੋੜ ਹੈ ਤਾਂ ਜੋ ਸਵੱਸਥ ਸਮਾਜ ਦੀ ਸਿਰਜਨਾ ਕੀਤੀ ਜਾ ਸਕੇ। ਇਸ ਮੌਕੇ ਐੱਸਐੱਸਪੀ ਸੋਮਿਆ ਮਿਸ਼ਰਾ ਨੇ ਨਸ਼ੇ ਦੇ ਮਾਰੂ ਪ੍ਰਭਾਵਾਂ ਦੇ ਵਿਰੁੱਧ ਸਮਾਜ ਦੇ ਹਰੇਕ ਵਰਗ ਨੂੰ ਸਹਿਯੋਗ ਲਈ ਅਪੀਲ ਕੀਤੀ ਗਈ ਤਾਂ ਜੋ ਨਸ਼ੇ ਦੀ ਅਲਾਮਤ ਵਿੱਚ ਫਸੀ ਨੌਜਵਾਨ ਪੀੜੀ ਨੂੰ ਸਹੀ ਰਾਹੇ ਪਾਇਆ ਜਾ ਸਕੇ।ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਅੰਦਰੋਂ ਖੋਖਲਾ ਕਰ ਰਹੀ ਨਸ਼ਿਆਂ ਜਿਹੀ ਬਿਮਾਰੀ ਦੇ ਖਾਤਮੇ ਲਈ ਹਰੇਕ ਵਰਗ ਤੇ ਹਰੇਕ ਮਨੁੱਖ ਨੂੰ ਸੰਜ਼ੀਦਗੀ ਨਾਲ ਕੰਮ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਨਸ਼ੇ ਕਰਨ ਵਾਲਾ ਮਨੁੱਖ ਭਾਵੇਂ ਤਿੱਲ—ਤਿੱਲ ਕਰਕੇ ਆਪਣੀ ਜਿੰਦਗੀ ਖਰਾਬ ਕਰਦਾ ਹੈ, ਪਰ ਮੌਤ ਉਸ ਦੀ ਉਸੀ ਦਿਨ ਹੋ ਜਾਂਦੀ ਹੈ, ਜਦੋਂ ਉਹ ਭੈੜੇ ਨਸ਼ੇ ਦੀ ਗਿ੍ਰਫਤ ਵਿਚ ਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਦੇ ਮੋਢਿਆਂ ਤੇ ਹੀ ਦੇਸ਼, ਕੌਮ ਨੇ ਤਰੱਕੀ ਦੀ ਜਿੰਮੇਵਾਰੀ ਹੈ, ਪਰ ਸੂਬੇ ਦੇ ਨੌਜਵਾਨ ਜਿਸ ਤਰ੍ਹਾਂ ਨਸ਼ੇ ਦੇ ਦਲਦਲ ਵਿਚ ਧੱਸਦੇ ਜਾ ਰਹੇ ਹਨ, ਉਨ੍ਹਾਂ ਪ੍ਰਤੀ ਸਾਨੂੰ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਭਲਾਈ ਲਈ ਹਰ ਸੰਭਵ ਕੋਸਿਸ਼ ਕਰਨੀ ਚਾਹੀਦੀ ਹੈ। ਪੰਜਾਬ ਵਿੱਚੋਂ ਨਸ਼ੇ ਦਾ ਖਾਤਮਾ ਕਰਨਾ ਸਮੇਂ ਦੀ ਅਹਿਮ ਜ਼ਰੂਰਤ ਹੈ, ਜਿਸ ਤੇ ਸਭ ਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ। ਇਸ ਮੌਕੇ ਬੋਲਦਿਆਂ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਮਨੋਰਥ ਨਾਲ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਜਾਗਰੂਕਤਾ ਮੁਹਿੰਮ ਕੀਤੀ ਗਈ ਹੈ।ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਛੱਡਣ ਵਾਲੇ ਨੌਜਵਾਨਾਂ ਲਈ ਸਿਵਲ ਹਸਪਤਾਲਾਂ ਵਿਚ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਸ ਬਾਬਤ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਜਾਣੂ ਕਰਵਾ ਕੇ ਉਕਤ ਕੇਂਦਰਾਂ ਵਿਚ ਜਾਣ ਲਈ ਪ੍ਰੇਰਿਤ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸੱਦਾ ਦਿੱਤਾ ਕਿ ਆਓ ਆਪਣੇ ਇਲਾਕੇ, ਜ਼ਿਲ੍ਹੇ ਤੇ ਦੇਸ਼ ਦੀ ਤਰੱਕੀ ਉੱਨਤੀ ਲਈ ਅੱਗੇ ਹੋ ਕੇ ਨਸ਼ਿਆਂ ਦੀ ਗਿ੍ਰਫਤ ਵਿਚ ਆ ਚੁੱਕੇ ਨੌਜਵਾਨਾਂ ਭਰਾਵਾਂ ਨੂੰ ਬਚਾਉਣ ਲਈ ਯੋਗ ਕਦਮ ਚੁੱਕੀਏ। ਇਸ ਮੌਕੇ ਮਾਸ ਮੀਡੀਆ ਅਫਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫਸਰ ਅੰਕੁਸ਼ ਭੰਡਾਰੀ, ਸਕੂਲ ਪਿ੍ਰੰਸੀਪਲ ਤੇਜਿੰਦਰਪਾਲ ਕੌਰ, ਪ੍ਰੋਫੈਸਰ ਐੱਸਐੱਨ ਰੁਦਰਾ, ਡੌਲੀ ਭਾਸਕਰ ਹਾਜ਼ਰ ਸਨ।