ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ ਦੋਆਬਾ, ਭਾਰਤੀ ਕਿਸਾਨ-ਮਜ਼ਦੂਰ ਯੂਨੀਅਨ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਨੇਤਾਵਾਂ ਵੱਲੋਂ ਅੱਜ ਦੇ ‘ਪੰਜਾਬ ਬੰਦ’ ਨੂੰ ਸਫਲ ਬਣਾਉਣ ਲਈ ਪਿੰਡ ‘ਚ ਟਰੈਕਟਰ ਮਾਰਚ ਕੱਢ ਕੇ ਲੋਕਾਂ ਨੂੰ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ, ਭਾਰਤੀ ਕਿਸਾਨ-ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਦਸੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਸੰਗਠਨ ਵੱਲੋਂ ਨੈਸ਼ਨਲ ਹਾਈਵੇ ਟੋਲ ਪਲਾਜ਼ਾ ਤੇ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਧਰਨਾ ਲੱਗਾ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੇ ਹੱਕ ‘ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਦੇ ਲਈ ਅੱਜ ਉਨ੍ਹਾਂ ਨੇ ਟਰੈਕਟਰ ਮਾਰਚ ਕੱਢ ਲੋਕਾਂ ਨੂੰ ਅਪੀਲ ਕੀਤੀ ਕਿ ਉਹ 30 ਦਸੰਬਰ ਨੂੰ ਆਪਣੇ ਸਾਰੇ ਕੰਮ- ਕਾਜ ਬੰਦ ਕਰ ਕੇ ਟੋਲ ਪਲਾਜ਼ਾ ਤੇ ਉਨ੍ਹਾਂ ਦਾ ਸਾਥ ਦੇਣ ਲਈ ਪਹੁੰਚਣ ਤਾਂ ਕਿ ਕੇਂਦਰ ਸਰਕਾਰ ਦੀਆਂ ਬੰਦ ਅੱਖਾਂ ਖੋਲ੍ਹੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਅੰਨ ਤਿਆਗ ਕੀਤੇ 36 ਦਿਨ ਦਾ ਸਮਾਂ ਹੋ ਚੁੱਕਿਆ ਹੈ ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਰਾਜ਼ੀ ਨਹੀਂ ਹੋ ਰਹੀ, ਜਿਸ ਦੇ ਲਈ 30 ਦਸੰਬਰ ਨੂੰ ਕਿਸਾਨ ਯੂਨੀਅਨ ਵੱਲੋਂ ਨੈਸ਼ਨਲ ਹਾਈਵੇ ਨੂੰ ਬੰਦ ਕਰ ਕੇ ਟੋਲ ਪਲਾਜ਼ਾ ਤੇ ਧਰਨਾ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਧ-ਚੜ੍ਹ ਕੇ ਟੋਲ ਪਲਾਜ਼ਾ ’ਤੇ ਪੁੱਜਣ ਤਾਂ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਪਤਾ ਲੱਗ ਸਕੇ ਕਿ ਸਾਰਾ ਪੰਜਾਬ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਖੜ੍ਹਾ ਹੈ।
