ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦੇ ਗੱਫੇ… 32 ਮਹੀਨਿਆਂ ‘ਚ 50,0000 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

17

ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਮਹਿਜ਼ 32 ਮਹੀਨਿਆਂ ਵਿੱਚ ਸੂਬੇ ਦੇ ਕਰੀਬ 50,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਪੰਜਾਬ ਸਰਕਾਰ ਨੇ ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਵਿੱਚ ਨੌਜਵਾਨਾਂ ਨੂੰ ਭਾਈਵਾਲ ਬਣਾ ਕੇ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਜ਼ਰੀਏ ਹੀ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ‘ਚੋਂ ਨੌਜਵਾਨਾਂ ਦੇ ਪ੍ਰਵਾਸ ਨੂੰ ਪੁੱਠਾ ਗੇੜ ਪਿਆ ਹੈ। ਸੂਬੇ ਦੇ ਨੌਜਵਾਨ ਬਿਹਤਰ ਜੀਵਨ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਹੁਣ ਇੱਥੇ ਰੋਜ਼ਗਾਰ ਹਾਸਲ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਜਿਹੜੇ ਨੌਜਵਾਨ ਪਹਿਲਾਂ ਦੂਜੇ ਦੇਸ਼ਾਂ ਵਿਚ ਜਾ ਚੁੱਕੇ ਹਨ, ਉਹ ਵੀ ਹੁਣ ਵਾਪਸ ਆ ਰਹੇ ਹਨ ਅਤੇ ਨੌਕਰੀਆਂ ਲੈਣ ਲਈ ਮਿਹਨਤ ਕਰ ਰਹੇ ਹਨ। ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ।