ਰਾਜਪੁਰਾ ਤੋਂ ਪੰਜਾਬ ‘ਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ

22

ਰਾਜਪੁਰਾ ਦੀ ਅਨਾਜ ਮੰਡੀ ‘ਚਪੰਜਾਬ ਦੀ ਪਹਿਲੀ ਸਰਕਾਰੀ ਕਣਕ ਖਰੀਦ ਦੀ ਸ਼ੁਰੂਆਤ ਹੋਈ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਸਾਨ ਹਰਵਿੰਦਰ ਸਿੰਘ ਵੱਲੋਂ ਲਿਆਂਦੀ ਕਣਕ ਦੀ ਬੋਲੀ ਕਰਵਾ ਕੇ ਇਹ ਪ੍ਰਕਿਰਿਆ ਸ਼ੁਰੂ ਕੀਤੀ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਬੈਂਕ ਆਫ ਇੰਡੀਆ ਵਲੋਂ ਪੰਜਾਬ ਨੂੰ 28894 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਪ੍ਰਾਪਤ ਹੋਈ ਹੈ, ਜਿਸ ਰਾਹੀਂ 8 ਲੱਖ ਕਿਸਾਨਾਂ ਦੀ ਕਣਕ 2425 ਰੁਪਏ ਕੁਇੰਟਲ ਦੀ ਐਮ.ਐਸ.ਪੀ. ‘ਤੇ ਖਰੀਦੀ ਜਾਵੇਗੀ।

ਕਟਾਰੂਚੱਕ ਨੇ ਕਿਹਾ ਕਿ ਸੂਬੇ ਦੀਆਂ 1865 ਮੰਡੀਆਂ ‘ਚੋ ਇੱਕ-ਇੱਕ ਦਾਣਾ ਖਰੀਦਣ ਲਈ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਲੋੜ ਪੈਣ ‘ਤੇ 600 ਆਰਜ਼ੀ ਖਰੀਦ ਕੇਂਦਰ ਵੀ ਬਣਾਏ ਗਏ ਹਨ ਅਤੇ ਲਗਭਗ 5 ਲੱਖ ਬਾਰਦਾਨੇ ਦੇ ਗੱਟੇ ਉਪਲਬਧ ਹਨ।

ਉਨ੍ਹਾਂ ਕਿਹਾ ਕਿ ਐਫ.ਸੀ.ਆਈ ਨੇ 124 ਲੱਖ ਮੈਟ੍ਰਿਕ ਟਨ ਕਣਕ ਖਰੀਦਣ ਦਾ ਟੀਚਾ ਰੱਖਿਆ ਹੈ ਅਤੇ ਇਸ ਵਾਰ ਬੰਪਰ ਫ਼ਸਲ ਦੀ ਸੰਭਾਵਨਾ ਹੈ। ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਚੜ੍ਹਦੀਕਲਾ ‘ਚ ਆਪਣੀ ਫ਼ਸਲ ਮੰਡੀਆਂ ਵਿੱਚ ਲੈ ਕੇ ਆਉਣ, ਸਰਕਾਰ ਹਰ ਕਿਸਾਨ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।

ਇਸ ਮੌਕੇ ਰਾਜਪੁਰਾ ਵਿਧਾਇਕ ਨੀਨਾ ਮਿੱਤਲ, ਵਿਭਾਗੀ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਏ.ਡੀ.ਸੀ. ਨਵਰੀਤ ਕੌਰ ਸੇਖੋਂ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਅਤੇ ਹੋਰ ਗਣਮਾਣਯ ਵਿਅਕਤੀ ਮੌਜੂਦ ਸਨ।