ਲੁੱਟ ਤੇ ਚੋਰੀ ਦੇ ਮਾਮਲੇ ‘ਚ ਭਗੌੜੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

21

ਲੁਧਿਆਣਾ:-ਪੁਲਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ ਥਾਣਾ ਜੋਧੇਵਾਲ ਦੀ ਪੁਲਸ ਨੇ ਭਗੌੜੇ ਮੁਲਜ਼ਮਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਲੁੱਟ ਅਤੇ ਚੋਰੀ ਦੇ ਮਾਮਲੇ ‘ਚ ਭਗੌੜੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਥਾਣਾ ਮੁਖੀ ਇੰਸ, ਜਸਬੀਰ ਸਿੰਘ ਨੇ ਦੱਸਿਆ ਕਿ ਥਾਣਾ ਜੋਧੇਵਾਲ ਦੀ ਪੁਲਸ ਨੇ 21 ਸਤੰਬਰ 2019 ਨੂੰ ਸਤਿੰਦਰ ਸਿੰਘ ਦੀਪੂ ਪੁੱਤਰ ਮਨਮਿੰਦਰ ਸਿੰਘ ਪਿੰਡ ਗੌਂਸਗੜ੍ਹ ਮੇਹਰਬਾਨ ਖਿਲਾਫ ਲੁੱਟ ਅਤੇ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਮੁਲਜ਼ਮ ਅਦਾਲਤ ‘ਚ ਗੈਰ-ਹਾਜ਼ਰ ਹੋ ਗਿਆ ਗੈਰ-ਹਾਜ਼ਰ ਹੋਣ ਤੋਂ ਬਾਅਦ ਅਦਾਲਤ ਵੱਲੋਂ ਮੁਲਜ਼ਮ ਸਤਿੰਦਰ ਸਿੰਘ ਦੀਪੂ ਨੂੰ 28 ਨਵੰਬਰ 2024 ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ।

ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੂੰ ਖ਼ਬਰੀ ਨੇ ਸੂਚਨਾ ਦਿੱਤੀ ਕਿ ਉਕਤ ਭਗੌੜਾ ਮੁਲਜ਼ਮ ਸਤਿੰਦਰ ਸਿੰਘ ਅੱਜ ਇਲਾਕੇ ‘ਚ ਘੁੰਮ ਰਿਹਾ ਹੈ, ਜਿਸ ‘ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਭਗੌੜੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ।

ਥਾਣਾ ਮੁਖੀ ਨੇ ਦੱਸਿਆ ਕਿ ਅੱਜ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ।