ਸ਼੍ਰੀ ਮੁਕਤਸਰ ਸਾਹਿਬ, 4 ਜਨਵਰੀ- ਪੰਜਾਬ ਸਰਕਾਰ ਦੇ ਹਮਲਾ ਵਿਭਾਗ ਵੱਲੋਂ 14 ਜਨਵਰੀ ਦੀ ਸਰਕਾਰੀ ਛੁੱਟੀ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਮਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇਏਪੀ ਸਿਨ੍ਹਾ ਵੱਲੋਂ ਜਾਰੀ ਕੀਤੀ ਗਈ ਹੈ। ਹਾਲਾਂਕਿ ਇਸ ਤੋਂ ਇਕ ਦਿਨ ਪਹਿਲਾਂ ਲੋਹੜੀ ਦਾ ਤਿਉਹਾਰ ਹੈ ਜਿਸ ਦੀ ਛੁੱਟੀ ਨਹੀਂ ਹੁੰਦੀ ਤੇ 14 ਜਨਵਰੀ ਦੀ ਵੀ ਛੁੱਟੀ ਸਿਰਫ਼ ਸ੍ਰੀ ਮੁਕਤਸਰ ਸਾਹਿਬ ‘ਚ ਹੀ ਹੈ। ਮਾਘੀ ਮੇਲੇ ਦੇ ਮੱਦੇਨਜ਼ਰ 14 ਜਨਵਰੀ ਮੰਗਲਵਾਰ ਨੂੰ ਜਿਲ੍ਹਾ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
