ਸਰਦੀਆਂ ਦੀਆਂ ਛੁੱਟੀਆਂ ਵਧਾਉਣ ਤੋਂ ਬਾਅਦ ਪੰਜਾਬ ਸਰਕਾਰ ਦਾ ਵਿਦਿਆਰਥੀਆਂ ਲਈ ਇਕ ਹੋਰ ਵੱਡਾ ਐਲਾਨ

37

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਵਿੱਚ ਕਈ ਅਹਿਮ ਉਪਰਾਲੇ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੇ ਵਿੱਦਿਅਕ, ਸਮਾਜਿਕ ਅਤੇ ਆਰਥਿਕ ਉੱਨਤੀ ਲਈ ਵੱਖ-ਵੱਖ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਾਲ 2017-18 ਤੋਂ 2019-20 ਦੀਆਂ ਬਕਾਇਆ ਫੀਸਾਂ ਦਾ 40 ਫੀਸਦੀ ਅਦਾ ਕਰਨ ਲਈ 92 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਰਾਸ਼ੀ ਪੰਜਾਬ ਦੇ ਸਰਕਾਰੀ ਅਦਾਰਿਆਂ ਅਤੇ ਦੂਜੇ ਰਾਜਾਂ ਦੇ ਅਦਾਰਿਆਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਾਲ 2024-25 ਲਈ 2.60 ਲੱਖ ਵਿਦਿਆਰਥੀਆਂ ਦਾ ਟੀਚਾ ਮਿੱਥਿਆ ਗਿਆ ਹੈ, ਜਦੋਂਕਿ ਪੋਰਟਲ ‘ਤੇ ਇਸ ਸਕੀਮ ਤਹਿਤ 2.38 ਲੱਖ ਵਿਦਿਆਰਥੀ ਨਵੇਂ ਰਜਿਸਟਰਡ ਹੋਏ ਹਨ। ਪੰਜਾਬ ਸਰਕਾਰ ਨੇ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ 29411 ਲਾਭਪਾਤਰੀਆਂ ਨੂੰ ਜਾਰੀ ਕੀਤਾ ਹੈ।

ਡਾ: ਬਲਜੀਤ ਕੌਰ ਨੇ ਦੱਸਿਆ ਕਿ ਆਸ਼ੀਰਵਾਦ ਯੋਜਨਾ ਨੂੰ ਵਧੇਰੇ ਪਹੁੰਚਯੋਗ ਅਤੇ ਪਾਰਦਰਸ਼ੀ ਬਣਾਉਣ ਲਈ ਇਸ ਸਕੀਮ ਅਧੀਨ ਅਰਜ਼ੀਆਂ ਆਨਲਾਈਨ ਪ੍ਰਵਾਨ ਕੀਤੀਆਂ ਜਾਂਦੀਆਂ ਹਨ। ਗਰੀਬ ਪਰਿਵਾਰ ਘਰ ਬੈਠੇ ਇਸ ਸਕੀਮ ਦਾ ਲਾਭ ਲੈਣ ਲਈ http://ashirwad.punjab.gov.in ਪੋਰਟਲ ‘ਤੇ ਅਪਲਾਈ ਕਰ ਸਕਦੇ ਹਨ। ਮੰਤਰੀ ਨੇ ਦੱਸਿਆ ਕਿ ਸਾਲ 2024-25 ਵਿੱਚ ਡਾ: ਬੀ.ਆਰ. ਅੰਬੇਡਕਰ ਭਵਨ ਦੀ ਉਸਾਰੀ ਲਈ 593.69 ਲੱਖ ਰੁਪਏ ਜਾਰੀ ਕੀਤੇ ਗਏ ਹਨ ਅਤੇ ਛੇ ਜ਼ਿਲ੍ਹਿਆਂ ਵਿੱਚ ਡਾ: ਅੰਬੇਡਕਰ ਭਵਨਾਂ ਦੀ ਮੁਰੰਮਤ ਲਈ 200 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਡਾ: ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਲ 2024-25 ਦੇ ਆਦਰਸ਼ ਗ੍ਰਾਮ ਕੰਪੋਨੈਂਟ ਤਹਿਤ ਕੇਂਦਰੀ ਹਿੱਸੇ ਤੋਂ ਪ੍ਰਾਪਤ ਪੇਂਡੂ ਵਿਕਾਸ ਰਾਹੀਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਜੀਵਨ ਨੂੰ ਉੱਚਾ ਚੁੱਕਣ ਲਈ ਯਤਨ ਕੀਤੇ ਜਾ ਰਹੇ ਹਨ। ਅਨੁਸੂਚਿਤ ਜਾਤੀ ਅਭਯੁਦਿਆ ਯੋਜਨਾ 39.98 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਅਨੁਸੂਚਿਤ ਜਾਤੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸਵੈ-ਰੁਜ਼ਗਾਰ ਸਕੀਮਾਂ ਤਹਿਤ 382 ਲਾਭਪਾਤਰੀਆਂ ਨੂੰ 6.62 ਕਰੋੜ ਰੁਪਏ ਦੇ ਕਰਜ਼ੇ ਅਤੇ ਸਬਸਿਡੀਆਂ ਵੰਡੀਆਂ ਗਈਆਂ ਹਨ।