ਸੁਖਵਿੰਦਰ ਸਿੰਘ ਬਿੰਦਰਾ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, NCCDR ਦਾ ਵਿਸ਼ੇਸ਼ ਮੈਂਬਰ ਕੀਤਾ ਨਿਯੁਕਤ

17

ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਨੇ ਸੁਖਵਿੰਦਰ ਸਿੰਘ ਬਿੰਦਰਾ ਨੂੰ ਐਨ.ਆਈ.ਐਸ.ਡੀ. (NCCDR) ਦਾ ਵਿਸ਼ੇਸ਼ ਮੈਂਬਰ ਨਿਯੁਕਤ ਕੀਤਾ ਹੈ। ਸੁਖਵਿੰਦਰ ਸਿੰਘ ਬਿੰਦਰਾ, ਜੋ ਕਿ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਐਨ.ਆਈ.ਐਸ.ਡੀ. ਦੇ ਕੌਮੀ ਮੈਂਬਰ ਵੀ ਹਨ ਉਨ੍ਹਾਂ ਨੂੰ ਇਸ ਸਬੰਧ ਵਿੱਚ ਪੰਜਾਬ ਦੀ ਦੇਖ-ਰੇਖ ਲਈ ਰਾਸ਼ਟਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ, ਐਨ.ਸੀ.ਸੀ.ਡੀ.ਆਰ. ਬਾਰੇ ਵਿਸ਼ੇਸ਼ ਮੈਂਬਰ ਵਜੋਂ ਨਾਮਜ਼ਦ ਕਰਕੇ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।

ਨਸ਼ੇ ਦੇ ਖਾਤਮੇ ਲਈ ਬਿੰਦਰਾ ਦੇ ਅਣਥੱਕ ਯਤਨਾਂ ਸਦਕਾ। ਇਸ ਤੋਂ ਪਹਿਲਾਂ ਉਹ ਪੰਜਾਬ ਦੇ ਯੁਵਕ ਵਿਕਾਸ ਵਿਭਾਗ ਦੇ ਚੇਅਰਮੈਨ ਵਜੋਂ ਸੇਵਾ ਨਿਭਾ ਚੁੱਕੇ ਹਨ। ਬਿੰਦਰਾ ਨੇ ਇਸ ਨਿਯੁਕਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਵਰਿੰਦਰ ਕੁਮਾਰ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੇ ਟੀਚਿਆਂ ਦੀ ਪ੍ਰਾਪਤੀ ਲਈ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।

ਮੀਡੀਆ ਨੂੰ ਦਿੱਤੇ ਆਪਣੇ ਬਿਆਨ ਵਿੱਚ, ਬਿੰਦਰਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਪ੍ਰੇਰਿਤ ਕਰਨ ਲਈ ਸਵੈ-ਸਹਾਇਤਾ ਸੰਸਥਾਵਾਂ ਨੂੰ ਮਜ਼ਬੂਤ ​​ਕਰਨ ਲਈ ਸਰਕਾਰ ਦੀ ਪਹਿਲਕਦਮੀ ਨੂੰ ਉਜਾਗਰ ਕੀਤਾ। ਉਨ੍ਹਾਂ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ ਕਰਨ ਦੀ ਯੋਜਨਾ ਦਾ ਵੀ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਰੈਲੀ ਵਿੱਚ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਡਾ. ਵਰਿੰਦਰ ਕੁਮਾਰ ਦੇ ਵੀ ਸ਼ਿਰਕਤ ਕਰਨ ਦੀ ਸੰਭਾਵਨਾ ਹੈ।