ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਮੋਹਾਲੀ ਨੇ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਰੇਸ਼ਮ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਬਰਨਾਲਾ ਦੇ ਹਮੀਦੀ ਪਿੰਡ ਦਾ ਰਹਿਣ ਵਾਲਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੂਨ 2025 ਦੇ ਪਹਿਲੇ ਹਫ਼ਤੇ, ਦੋਸ਼ੀ ਨੇ ਫਿਲੌਰ ਦੇ ਨੰਗਲ ਵਿੱਚ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਇਆ ਸੀ।
ਰੇਸ਼ਮ ਸਿੰਘ ਅਮਰੀਕਾ ਸਥਿਤ ਲੋੜੀਂਦੇ ਅਪਰਾਧੀ ਸੁਰਿੰਦਰ ਸਿੰਘ ਠੀਕਰੀਵਾਲ ਅਤੇ SFJ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਉਹ ਖਾਲਿਸਤਾਨ ਪੱਖੀ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਘਟਨਾ ਤੋਂ ਬਾਅਦ ਫਰਾਰ ਸੀ।
ਸੂਤਰਾਂ ਅਨੁਸਾਰ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਲਈ ਵਿਦੇਸ਼ੀ ਫੰਡਿੰਗ ਪ੍ਰਾਪਤ ਹੋ ਰਹੀ ਸੀ। ਗ੍ਰਿਫ਼ਤਾਰ ਮੁਲਜ਼ਮ ਪਹਿਲਾਂ ਹੀ ਦੋ ਯੂਏਪੀਏ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਹ ਮਾਮਲੇ ਕਰਨਾਲ, ਹਰਿਆਣਾ ਅਤੇ ਸੰਗਰੂਰ, ਪੰਜਾਬ ਵਿੱਚ ਦਰਜ ਕੀਤੇ ਗਏ ਸਨ।
