ਫਾਇਰਿੰਗ ਕਰਨ ਵਾਲੇ ਵਿਅਕਤੀ ਦੇ ਘਰ ‘ਚ ਪੁਲਿਸ ਦੀ ਛਾਪਾਮਾਰੀ,12 ਬੋਰ ਦੀ ਗੰਨ ਤੇ ਇੱਕ ਖਾਲੀ ਖੋਲ ਬਰਾਮਦ

20

ਕੁਝ ਦਿਨ ਪਹਿਲਾਂ ਪਿੰਡ ਰਜੂਲ ਵਿੱਚ ਹਵਾਈ ਫਾਇਰ ਕਰਕੇ ਇਲਾਕੇ ਵਿੱਚ ਦਹਿਸ਼ਤ ਫੈਲਾਉਣ ਵਾਲੇ ਵਿਅਕਤੀ ਦੇ ਘਰ ਥਾਣਾ ਕੂਮਕਲਾਂ ਦੀ ਪੁਲਿਸ ਨੇ ਛਾਪਾਮਾਰੀ ਕੀਤੀ ਹੈ। ਪੁਲਿਸ ਨੇ ਉਸ ਦੇ ਘਰ ਚੋਂ ਇੱਕ 12 ਬੋਰ ਦੀ ਗੰਨ ਤੇ ਖਾਲੀ ਕਾਰਤੂਸ ਬਰਾਮਦ ਕੀਤਾ ਹੈ। ਕੂਮਕਲਾਂ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਪਿੰਡ ਰਜੂਲ ਦੇ ਰਹਿਣ ਵਾਲੇ ਜਗਤਾਰ ਸਿੰਘ ਖ਼ਿਲਾਫ਼ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਤਫਤੀਸ਼ੀ ਅਫਸਰ ਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਜਾਣਕਾਰੀ ਦਿੰਦਿਆਂ ਥਾਣਾ ਕੂਮਕਲਾਂ ਦੀ ਪੁਲਿਸ ਨੇ ਦੱਸਿਆ ਕਿ ਗਸ਼ਤ ਦੌਰਾਨ ਸਾਹਮਣੇ ਆਇਆ ਸੀ ਕਿ ਮੁਲਜ਼ਮ ਜਗਤਾਰ ਸਿੰਘ ਨੇ ਕੁਝ ਦਿਨ ਪਹਿਲਾਂ ਪਿੰਡ ਰਜੂਲ ਵਿੱਚ ਫਾਇਰ ਕਰਕੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾਇਆ ਸੀ। ਤਫਤੀਸ਼ ਦੌਰਾਨ ਪੁਲਿਸ ਨੇ ਮੁਲਜ਼ਮ ਦੇ ਘਰ ਚੋਂ 12 ਬੋਰ ਦੀ ਗੰਨ ਤੇ ਇੱਕ ਖਾਲੀ ਖੋਲ ਬਰਾਮਦ ਕਰ ਲਿਆ ਹੈ। ਤਫਤੀਸ਼ੀ ਅਫਸਰ ਦਾ ਕਹਿਣਾ ਹੈ ਕਿ ਮੁਲਜ਼ਮ ਅਜੇ ਤੱਕ ਪੁਲਿਸ ਦੀ ਗ੍ਰਿਫਤ ‘ਚੋਂ ਬਾਹਰ ਹੈ, ਜਿਸ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।