Hukamnama Sri Harmandir Sahib Ji: ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 11 ਜਨਵਰੀ 2025

23

Hukamnama Sri Harmandir Sahib Ji: ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।

सोरठि महला ९ ॥ प्रीतम जानि लेहु मन माही ॥ अपने सुख सिउ ही जगु फांधिओ को काहू को नाही ॥१॥ रहाउ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥१॥ घर की नारि बहुतु हितु जा सिउ सदा रहत संग लागी ॥ जब ही हंस तजी इह कांइआ प्रेत प्रेत करि भागी ॥२॥ इह बिधि को बिउहारु बनिओ है जा सिउ नेहु लगाइओ ॥ अंत बार नानक बिनु हरि जी कोऊ कामि न आइओ ॥३॥१२॥१३९॥

हे मित्र! (अपने) मन में यह बात पक्की तरह समझ ले, (कि) सारा संसार अपने सुख से ही बंधा हुआ है। कोई भी किसी का (अंत तक का साथी नहीं) बनता।१।रहाउ। हे सखा! (जब मनुख)! सुख में (होता है, तब) कई यार दोस्त मिल के (उसके पास)बैठते हैं, और, (उस को) चारों तरफ से घेरें रखतें हैं। (परन्तु जब उस पर कोई) मुसीबत आती है, तब सारे ही साथ छोड़ जाते हैं, (फिर)कोई (उस के) पास नहीं आता।१। हे मित्र! घर की स्त्री (भी), जिस से बडा प्यार होता है, जो सदा (खसम के) साथ रहती है, जिस ही समय (पती की) जीवातमा इस शरीर को छोड़ देती है, (स्त्री उस से यह कह कर) परे हट जाती है कि यह मर चुका है ॥੨॥ (हे मित्र! दुनिया की) इस तरह की रीत बनी हुई है जिस से (मनुष्य ने) प्यार पाया हुआ है, गुरू नानक जी कहते हैं, परन्तु हे नानक! (कहो-) आखिर समय परमात्मा के बिना अन्य कोई भी (मनुष्य की) मदद नही कर सकता ॥३॥१२॥१३९॥