ਪਾਕਿਸਤਾਨ ਵੱਲੋਂ ਲਗਾਤਾਰ ਕੀਤੇ ਜਾ ਰਹੇ ਡਰੋਨਾ ਹਮਲਿਆਂ ਪਿੱਛੋਂ ਪੰਜਾਬ ਵਿਚ ਚੌਕਸੀ ਵਧਾ ਦਿੱਤੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਸਵੇਰੇ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ। ਹਾਲਾਂਕਿ ਬਾਅਦ ਵਿਚ ਕੁਝ ਰਾਹਤ ਦਿੱਤੀ ਗਈ।
ਹੁਣ ਸ੍ਰੀ ਮੁਕਤਸਰ ਸਾਹਿਬ ਪ੍ਰਸ਼ਾਸਨ ਨੇ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ। ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ ਕੀਤੇ ਹਨ ਕਿ ਸਾਢੇ ਵਜੇ ਸੱਤ ਵਜੇ ਤੋਂ ਬਾਅਦ ਸ਼ਹਿਰ ਵਿਚ ਦੁਕਾਨਾਂ ਸਣੇ ਸਾਰੇ ਕਾਰੋਬਾਰ ਬੰਦ ਰੱਖਣੇ ਲਾਜ਼ਮੀ ਕਰ ਦਿੱਤੇ ਗਏ ਹਨ। ਇਹ ਹੁਕਮ 10 ਜੂਨ ਤੱਕ ਲਾਗੇ ਰਹਿਣਗੇ। ਹਾਲਾਂਕਿ ਹਾਲਾਤ ਮੁਤਾਬਕ ਇਕ ਹੁਕਮ ਵਾਪਸ ਵੀ ਲਏ ਜਾ ਸਕਦੇ ਹਨ।
ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਮਜਿਸਟਰੇਟ ਨੇ ਨਵੇਂ ਹੁਕਮ ਕੀਤੇ ਜਾਰੀ ਹਨ। ਜ਼ਿਲ੍ਹੇ ਵਿੱਚ ਸ਼ਾਮ 7;30 ਵਜੇ ਤੋਂ ਬਾਜ਼ਾਰ ਬੰਦ ਕੀਤੇ ਜਾਣਗੇ। ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਮੈਡੀਕਲ ਅਤੇ ਐਮਰਜੈਂਸੀ ਸਹੂਲਤਾਂ ਨੂੰ ਛੂਟ ਦਿੱਤੀ ਜਾਵੇਗੀ। ਇਹ ਹੁਕਮ 10 ਜੂਨ ਤੱਕ ਲਾਗੂ ਹੁਕਮ ਰਹਿਣਗੇ।
